ਅੰਮ੍ਰਿਤਸਰ: ਜੰਡਿਆਲਾ ਗੁਰੂ ਵਿੱਚ ਉਸ ਸਮੇਂ " /> ਅੰਮ੍ਰਿਤਸਰ: ਜੰਡਿਆਲਾ ਗੁਰੂ ਵਿੱਚ ਉਸ ਸਮੇਂ "/>
Surprise Me!

"ਮੈਂ ਆਪਣੇ ਬੱਚੇ ਬਿਨ੍ਹਾਂ ਨਹੀਂ ਰਹਿ ਸਕਦੀ, ਮੇਰਾ ਪੁੱਤ ਮੋੜ ਦਿਓ", ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼

2026-02-18 3 Dailymotion

ਅੰਮ੍ਰਿਤਸਰ: ਜੰਡਿਆਲਾ ਗੁਰੂ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਝਾੜੀਆਂ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲੀ। ਲਾਸ਼ ਮਿਲਣ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੱਲ੍ਹ ਦੁਪਹਿਰ ਲੱਗਭਗ 12 ਵਜੇ ਤੋਂ ਲਾਪਤਾ ਸੀ। ਸਾਰੀ ਰਾਤ ਭਾਲ ਕਰਨ ਦੇ ਬਾਵਜੂਦ ਕੋਈ ਪਤਾ ਨਹੀਂ ਲੱਗਿਆ ਅਤੇ ਅੱਜ ਉਸ ਦੀ ਲਾਸ਼ ਮਿਲੀ। ਨੌਜਵਾਨ ਦੇ ਗਲੇ ‘ਤੇ ਤੇਜ਼ਧਾਰ ਹਥਿਆਰ ਨਾਲ ਕੱਟ ਦੇ ਨਿਸ਼ਾਨ ਸਨ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਉਸ ਦਾ ਕਤਲ ਹੋਇਆ ਹੈ। ਪਰਿਵਾਰ ਨੇ ਗੱਲ ਕਰਦੇ ਹੋਏ ਦੱਸਿਆ ਕਿ ਮ੍ਰਿਤਕ ਪੇਂਟ ਦਾ ਕੰਮ ਕਰਦਾ ਸੀ। ਉਸ ਦਾ ਕਿਸੇ ਨਾਲ ਕੋਈ ਪੁਰਾਣਾ ਝਗੜਾ ਨਹੀਂ ਸੀ ਅਤੇ ਨਾ ਹੀ ਉਹ ਨਸ਼ੇ ਕਰਦਾ ਸੀ। ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰੋਹਿਤ (24), ਜੰਡਿਆਲਾ ਗੁਰੂ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਤਾਂਕਿ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇ। ਮੌਕੇ ‘ਤੇ ਮੌਜੂਦ ਐਸ.ਐਚ.ਓ ਰਮੇਸ਼ ਕੁਮਾਰ ਨੇ ਕਿਹਾ ਕਿ ਇਹ ਮਾਮਲਾ ਗੰਭੀਰ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।